Wednesday, September 23Malwa News
Shadow

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ਵਿੱਚੋਂ ਇੱਕ, ਕੈਪਟਨ ਪੀ.ਐਸ. ਸ਼ੇਰਗਿੱਲ, ਆਈ.ਏ.ਐਸ. (ਸੇਵਾ-ਮੁਕਤ) ਦੇ ਦੇਹਾਂਤ ‘ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ।

ਸ੍ਰੀ ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਵਾਧੂ ਚਾਰਜ), ਮੈਂਬਰਾਂ ਸ੍ਰੀ ਚੇਤਨ ਧਾਲੀਵਾਲ ਅਤੇ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਕੈਪਟਨ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਪੀ.ਐਸ. ਸ਼ੇਰਗਿੱਲ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਸਥਾਪਨਾ ਅਤੇ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਮੈਂਬਰਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਹੌਂਸਲਾ ਦੇਵੇ।