
ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸੈਰ-ਸਪਾਟੇ ਅਤੇ ਸੱਭਿਆਚਾਰਕ ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਰਾਜ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਯਾਦਗਾਰਾਂ ਦੇ ਪੁਨਰ ਨਿਰਮਾਣ, ਆਧੁਨਿਕੀਕਰਨ ਅਤੇ ਸੰਭਾਲ ਲਈ ਲਗਭਗ 73 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਮਹੱਤਵਪੂਰਨ ਨਿਵੇਸ਼ ਨਾਲ ਮੁੱਖ ਵਿਰਾਸਤੀ ਸਥਾਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਸੌਂਦ ਨੇ ਦੱਸਿਆ ਕਿ ਸਾਲ 2025 ਦੀ ਸ਼ੁਰੂਆਤ ਤੋਂ ਹੀ ਪੰਜਾਬ ਆਪਣੇ ਮੇਲਿਆਂ ਅਤੇ ਤਿਉਹਾਰਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲੇ ਅਤੇ ਕਿਲਾ ਰਾਏਪੁਰ ਦੀ ਪੇਂਡੂ ਓਲੰਪਿਕ ਵਰਗੇ ਆਯੋਜਨਾਂ ਨਾਲ ਹੋਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 13 ਫਰਵਰੀ ਤੋਂ 16 ਫਰਵਰੀ ਤੱਕ ਆਯੋਜਿਤ ਹੋਣ ਵਾਲਾ ਪਟਿਆਲਾ ਵਿਰਾਸਤੀ ਮੇਲਾ ਇਨ੍ਹਾਂ ਉਤਸਵਾਂ ਦੇ ਜੋਸ਼ ਅਤੇ ਉਮੰਗ ਨੂੰ ਹੋਰ ਵਧਾਏਗਾ। ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਵੱਲੋਂ ਸੈਰ-ਸਪਾਟਾ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਇਸ ਮੇਲੇ ਵਿੱਚ ਹੈਰੀਟੇਜ ਵਾਕ, ਫੂਡ ਫੈਸਟੀਵਲ, ਸੰਗੀਤਮਈ ਸ਼ਾਮ, ਏਅਰ ਸ਼ੋਅ, ਨੇਚਰ ਵਾਕ, ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੈਸ਼ਨ ਵਾਕ ਸਮੇਤ ਕਈ ਆਕਰਸ਼ਕ ਪ੍ਰੋਗਰਾਮ ਹੋਣਗੇ। ਇਹ ਆਯੋਜਨ ਨਾ ਸਿਰਫ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨਗੇ, ਬਲਕਿ ਰਾਜ ਨੂੰ ਸੈਰ-ਸਪਾਟੇ ਦੇ ਮੁੱਖ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਵੀ ਮਦਦ ਕਰਨਗੇ।
ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸੈਰ-ਸਪਾਟੇ ਦੇ ਮੁੱਖ ਕੇਂਦਰ ਵਜੋਂ ਆਪਣੀ ਪ੍ਰਤਿਸ਼ਠਾ ਮੁੜ ਸਥਾਪਿਤ ਕਰ ਰਿਹਾ ਹੈ। ਵਿਰਾਸਤੀ ਸਥਾਨਾਂ ਦੇ ਪੁਨਰ ਨਿਰਮਾਣ ਅਤੇ ਸੈਰ-ਸਪਾਟੇ ਦੇ ਵਿਸਤਾਰ ਨੂੰ ਲੈ ਕੇ ਸਰਕਾਰ ਦੀ ਵਚਨਬੱਧਤਾ ਦੇ ਚੱਲਦਿਆਂ ਕਈ ਕ੍ਰਾਂਤੀਕਾਰੀ ਪਹਿਲ ਕੀਤੀ ਗਈ ਹੈ, ਜੋ ਪੰਜਾਬ ਦੇ ਮਹਾਨ ਇਤਿਹਾਸ, ਜੀਵੰਤ ਸੱਭਿਆਚਾਰ ਅਤੇ ਵਿਰਾਸਤ ਨੂੰ ਦਰਸਾਉਂਦੀ ਹੈ। ਸਾਲ 2024 ਵਿੱਚ ਕੀਤੇ ਗਏ ਲਗਭਗ 73 ਕਰੋੜ ਰੁਪਏ ਦੇ ਨਿਵੇਸ਼ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਏ ਹਨ। ਜਿਸ ਵਿੱਚ ਸ਼ਹੀਦ ਭਗਤ ਸਿੰਘ ਅਜਾਇਬ ਘਰ (ਖਟਕੜ ਕਲਾਂ) ਅਤੇ ਸਾਰਾਗੜ੍ਹੀ ਅਜਾਇਬ ਘਰ (ਫਿਰੋਜ਼ਪੁਰ) ਵਰਗੇ ਇਤਿਹਾਸਕ ਸਥਾਨਾਂ ਦਾ ਜੀਰਣੋਧਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖੰਨਾ ਸਥਿਤ ਸਰਾਏ ਲਸ਼ਕਰੀ ਖਾਂ ਦਾ ਵੀ ਵਿਆਪਕ ਰੂਪ ਵਿੱਚ ਨਵੀਨੀਕਰਨ ਕੀਤਾ ਗਿਆ ਹੈ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਹੋਰ ਅਮੀਰ ਬਣਾਉਂਦੇ ਹੋਏ ਭਗਵਾਨ ਵਾਲਮੀਕਿ ਪੈਨੋਰਮਾ ਦਾ ਭਵਿੱਖ ਉਦਘਾਟਨ ਕੀਤਾ ਗਿਆ