Saturday, November 8Malwa News
Shadow

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਵੇ।