
ਨਵੀਂ ਦਿੱਲੀ, 2 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਦੌਰਾਨ ਅੱਜ ਚਾਂਦਨੀ ਚੌਂਕ ਹਲਕੇ ਦੇ ਮਜਨੂੰ ਕਾ ਟਿੱਲਾ ਇਲਾਕੇ ਵਿਚ ਇਕ ਚੋਣ ਰੈਲੀ ਕਰਵਾਈ ਗਈ, ਜਿਸ ਵਿਚ ਸੰਸਦ ਮੈਂਬਰ ਰਾਘਵ ਚੱਢਾ ਦੇ ਨਾਲ ਮਸ਼ਹੂਰ ਗਾਇਕ ਮੀਕਾ ਸਿੰਘ ਨੇ ‘ਟੈੱਲ ਮੀ ਸਮਥਿੰਗ ਸਮਥਿੰਗ’ ਗਾਇਆ, ਜਿਸ ਨਾਲ ਸਾਰਾ ਮਹੌਲ ਸੰਗੀਤਕ ਹੋ ਗਿਆ। ਇਸ ਤੋਂ ਬਾਅਦ ਜਦੋਂ ਸਟੇਜ਼ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਆ ਗਏ ਤਾਂ ਉਨ੍ਹਾਂ ਨੇ ਵੀ ਮੀਕਾ ਸਿੰਘ ਨਾਲ ਮਿਲ ਕੇ ਗੀਤ ਗਾਇਆ। ਇਸ ਰੈਲੀ ਦੌਰਾਨ ਮੀਕਾ ਸਿੰਘ ਦੇ ਪ੍ਰਸਿੱਧ ਗੀਤਾਂ ਨਾਲ ਸਾਰਾ ਪੰਡਾਲ ਝੂਮ ਉੱਠਿਆ।
ਇਸ ਮੌਕੇ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਅਤੇ ਦਿੱਲੀ ਦੇ ਲੋਕਾਂ ਨੂੰ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਚਾਂਦਨੀ ਚੌਕ ਹਲਕੇ ਤੋਂ ਆਪ ਦੇ ਉਮੀਦਵਾਰ ਪੁਨਰਦੀਪ ਸਿੰਘ ਸਾਹਨੀ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਹਾਜਰ ਸਨ।