
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਸ਼ਹਿਰਾਂ ਦੇ ਯੋਜਨਾਬੱਧ ਢੰਗ ਨਾਲ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਯਤਨਾਂ ਅਧੀਨ ਰੀਅਲ ਅਸਟੇਟ ਨਾਲ ਸਬੰਧਿਤ ਕਲੀਅਰਿੰਸ ਸਰਟੀਫਿਕੇਟ ਦੇਣ ਲਈ ਤੀਜਾ ਵਿਸ਼ੇਸ਼ ਕੈਂਪ ਜਲਦੀ ਹੀ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਵਿਚ ਨਿਵੇਸ਼ ਦੇ ਮੌਕੇ ਵਧਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਦੋ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿਚ 178 ਪ੍ਰਮੋਟਰਾਂ ਤੇ ਬਿਲਡਰਾਂ ਨੂੰ ਕਲੀਅਰਿੰਸ ਸਰਟੀਫਿਕੇਟ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸ਼ਹਿਰਾਂ ਦੇ ਵਿਕਾਸ ਦੀ ਰਫਤਾਰ ਵਿਚ ਇਕਦਮ ਵਾਧਾ ਹੋ ਗਿਆ ਹੈ।