ਲੁਧਿਆਣਾ, 22 ਨਵੰਬਰ : ਇਸ ਜਿਲੇ ਦੇ ਪਿੰਡ ਘੁੰਗਰਾਲੀ ਦੇ ਲੋਕਾਂ ਨੇ ਪਿੰਡ ਵਿਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਪਿੰਡ ਵਾਸੀ ਹਰਦੀਪ ਸਿੰਘ ਅਤੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਹ ਬਾਇਓ ਗੈਸ ਪਲਾਂਟ ਬਿੱਲਕੁੱਲ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਇਸ ਮਾਮਲੇ ਵਿਚ ਸਰਕਾਰ ਵਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪਲਾਂਟ ਦੇ ਮਾਲਕਾਂ ਵਲੋਂ ਸਰਕਾਰ ਨਾਲ ਇਕ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰ ਕਿਸੇ ਵੀ ਅਣਗਹਿਲੀ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਸਕਦੀ ਹੈ। ਮੁੱਖ ਮੰਤਰੀ ਦੇ ਭਰੋਸੇ ਪਿਛੋਂ ਪਿੰਡ ਵਾਸੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਪਿੰਡ ਵਿਚ ਇਕ ਅਧੁਨਿਕ ਲਾਇਬਰੇਰੀ ਵੀ ਬਣਾਈ ਜਾਵੇਗੀ ਅਤੇ ਅਤਿ ਅਧੁਨਿਕ ਖੇਡ ਨਰਸਰੀ ਵੀ ਸਥਾਪਿਤ ਕੀਤੀ ਜਾਵੇਗੀ।