Monday, November 10Malwa News
Shadow

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.) ਦੀ ਅਧਿਕਾਰਤ ਵੈੱਬਸਾਈਟ ਇਸ ਸਮੇਂ ਮੈਂਨਟੇਨੈਂਸ ਅਧੀਨ ਹੈ, ਜਿਸ ਕਾਰਨ ਨਤੀਜਾ ਇਸ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾ ਸਕਿਆ।