
ਚੰਡੀਗੜ੍ਹ, 13 ਫਰਵਰੀ : ਪੰਜਾਬ ਵਿਚ ਹੁੰਦੇ ਸੜਕ ਹਾਦਸਿਆਂ ਵਿਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਦਾ ਡਾਟਾ ਇਕੱਠਾ ਕਰਨ ਲਈ ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ (ਈ.ਡੀ.ਏ.ਆਰ.) ਸਾਫਟਵੇਅਰ ਤਿਆਰ ਕੀਤਾ ਗਿਆ ਹੈ। ਅੱਜ ਇਥੇ ਇਸ ਸਾਫਟਵੇਅਰ ਬਾਰੇ ਵਿਸਥਾਰ ਵਿਚ ਜਾਣਕਾਰੀ ਮੁਹਈਆ ਕਰਵਾਉਣ ਲਈ ਇਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਸੁਪਰੀਮ ਕੋਰਟ ਅਤੇ ਕੇਂਦਰੀ ਸੜਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਇਸ ਸੈਸ਼ਨ ਵਿਚ ਟਰਾਂਸਪੋਰਟ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਨਾਲ ਸਬੰਧਿਤ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਸੌਫਟਵੇਅਰ ਵਿਚ ਇੰਟਰੀਆਂ ਦਰਜ ਕਰਨ ਪੂਰੀ ਜਾਣਕਾਰੀ ਦਰਜ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਨਾਲ ਸੜਕ ਹਾਦਸਿਆਂ ਦੇ ਮੁਆਵਜੇ ਦੇ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਵਿਚ ਵੀ ਮੱਦਦ ਮਿਲੇਗੀ।