Monday, April 6Malwa News
Shadow

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਬਟਾਲਾ, 6 ਅਪ੍ਰੈਲ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ‘ਸਕੂਲ ਆਫ ਐੱਮੀਨੈੱਸ’ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਏ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ, ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।