Sunday, February 8Malwa News
Shadow

ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ 

ਕੋਟਕਪੂਰਾ 8 ਫਰਵਰੀ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪਿਛਲੇ ਦਿਨੀਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਸਨ ਅਤੇ ਜਿਸ ਵਿੱਚ ਸੜਕਾਂ ਦੇ ਨਿਰਮਾਣ/ਅਪਗ੍ਰੇਡੇਸ਼ਨ ਦੇ ਕੰਮ ਵੀ ਸ਼ਾਮਲ ਸਨ।

ਅੱਜ ਸਪੀਕਰ ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦਾ ਖੁਦ ਉਥੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਸਪੀਕਰ ਸ.ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਇਸਦਾ ਪੂਰਾ ਲਾਭ ਮਿਲ ਸਕੇ। 

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸੜਕ ਜਾਲ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ, ਸਮਾਂ ਅਤੇ ਪੈਸੇ ਦੀ ਬਚਤ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਲਿਜਾਣ ਵਿੱਚ ਆਸਾਨੀ ਹੋਵੇਗੀ।