
ਬਰਨਾਲਾ, 10 ਫਰਵਰੀ- ਦਸ ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ (ਐਨਆਈਸੀ ਬਰਨਾਲਾ) ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਭਾਸ਼ਣ ਕਰਵਾਏ ਗਏ।
ਇਸ ਸਬੰਧੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਅਤੇ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਜਾਗਰੂਕਤਾ ਭਾਸ਼ਣ ਕਰਵਾਏ ਗਏ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫਸਰ ਸ੍ਰੀ ਜੋਨੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ‘ਚ ਜਿੱਥੇ ਮੋਬਾਈਲ ਫੋਨ ਇਕ ਲੋੜ ਬਣ ਚੁੱਕੀ ਹੈ ਉੱਥੇ ਇਹ ਵੀ ਜ਼ਰੂਰੀ ਹੈ ਕਿ ਅਸੀਂ ਇਸ ਦੀ ਵਰਤੋਂ ਸਮਝਦਾਰੀ ਅਤੇ ਸੰਜਮ ਨਾਲ ਕਰੀਏ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ੱਕੀ ਲਿੰਕ ਉੱਤੇ ਕਲਿਕ ਨਹੀਂ ਕਰਨਾ ਚਾਹੀਦਾ ਅਤੇ ਕਿਸੇ ਵੀ ਮੋਬਾਈਲ ਐਪ ਨੂੰ ਇੰਸਟਾਲ ਕਰਦੇ ਸਮੇਂ ਬੇਲੋੜੀ ਪਰਮਿਸ਼ਨ ਨਾ ਦਿੱਤੀ ਜਾਵੇ। ਕਿਸੇ ਵੀ ਮਾਧਿਅਮ ਰਾਹੀਂ ਅਣਜਾਣ ਨੰਬਰਾਂ ਤੋਂ ਪ੍ਰਾਪਤ ਹੋਣ ਵਾਲੀ .apk ਫਾਈਲ ਨੂੰ ਇੰਸਟਾਲ ਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਸੰਵੇਦਨਸ਼ੀਲ ਜਾਣਕਾਰੀ ਜਿਵੇਂ ਕਿ ਓ ਟੀ ਪੀ, ਆਧਾਰ, ਪੈਨ ਜਾਂ ਬੈਂਕ ਖਾਤਿਆਂ ਦੇ ਵੇਰਵੇ ਕਿਸੇ ਅਣਜਾਣ ਨੰਬਰਾਂ ਉੱਤੇ ਬਿਲਕੁਲ ਵੀ ਸਾਂਝੇ ਨਾ ਕੀਤੇ ਜਾਣ।
ਉਨ੍ਹਾਂ ਸਕੂਲ ਆਫ ਐਮੀਨੈਂਸ ਬਰਨਾਲਾ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਆਪਣੀ ਨਿੱਜੀ ਜਾਣਕਾਰੀ ਕਿਸੇ ਵੀ ਸੋਸ਼ਲ ਮੀਡੀਆ ਅਕਾਊਟ ਉੱਤੇ ਨਾ ਪਾਉਣ ਅਤੇ ਨਾ ਹੀ ਸਾਂਝੀ ਕਰਨ। ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਉਹ ਕਿਸੇ ਵੀ ਕਿਸਮ ਦੇ ਅਣਜਾਣ ਵਿਅਕਤੀ ਦੀਆਂ ਗੱਲਾਂ ਵਿੱਚ ਆ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਕੋਈ ਨਿੱਜੀ ਜਾਣਕਾਰੀ ਜਿਵੇ ਕੇ ਬੈਂਕ ਖਾਤੇ ਦੀ ਡਿਟੇਲ, ਓ.ਟੀ.ਪੀ., ਪੈਨ ਕਾਰਡ ਨੰ., ਏ.ਟੀ.ਐਮ. ਦਾ ਪਿੰਨ ਅਤੇ ਪਰਸਨਲ ਫੋਟੋਆਂ ਆਦਿ ਸਾਝੀਆਂ ਨਾ ਕਰਨ।
ਇਸ ਮੌਕੇ ਸਹਾਇਕ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫਸਰ ਮੰਜੂ ਪੰਵਾਰ, ਗੁਰੂ ਗੋਬਿੰਦ ਸਿੰਘ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ, ਕਾਲਜ ਪ੍ਰਿੰਸੀਪਲ ਡਾ. ਸਰਬੀਤ ਸਿੰਘ ਕੁਲਾਰ, ਕਾਲਜ ਵਾਈਸ ਪ੍ਰਿੰਸੀਪਲ ਮਨਦੀਪ ਕੌਰ ਜਵੰਧਾ, ਪ੍ਰੋ. ਡਾ. ਭੁਪਿੰਦਰ ਸਿੰਘ, ਸਕੂਲ ਪ੍ਰਿੰਸੀਪਲ ਡਾ. ਰਵਿੰਦਰ ਕੌਰ ਜਵੰਧਾ, ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਹਰੀਸ਼ ਬਾਂਸਲ, ਕੰਪਿਊਟਰ ਅਧਿਆਪਕ ਤਜਿੰਦਰ ਪਾਲ, ਕੰਪਿਊਟਰ ਅਧਿਆਪਕ ਪ੍ਰਦੀਪ ਕੁਮਾਰ, ਐਨ.ਆਈ.ਸੀ. ਸਟਾਫ ਸਤਨਾਮ ਸਿੰਘ, ਪਰਵੇਜ਼ ਅਖਤਰ, ਕਰਨਵੀਰ ਸਿੰਘ, ਸਕੂਲ ਤੇ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ।