Saturday, January 17Malwa News
Shadow

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਸੰਗਰੂਰ, 17 ਜਨਵਰੀ (000) – ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਆਪ੍ਰੇਸ਼ਨ ਪੁਲਿਸ ਕਪਤਾਨ (ਸਥਾਨਕ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਕੀਤਾ ਗਿਆ।

ਇਸ ਕਾਰਵਾਈ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਸ਼੍ਰੀ ਛਿੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ ਪਾਬੰਦੀਸ਼ੁਦਾ ਸਮੱਗਰੀ ਅਤੇ ਨਗਦ ਡਰੱਗ ਮਨੀ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਅੱਜ ਦੀ ਮੁਹਿੰਮ ਦੌਰਾਨ ਮਿਲੀਆਂ ਹੋਰ ਉਪਲਬਧੀਆਂ ਤਹਿਤ 15 ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ। ਕਈ ਗੱਡੀਆਂ ਚੈੱਕ ਕੀਤੀਆਂ ਗਈਆਂ।

ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ। ਸਹੀ ਸੂਚਨਾ ਪੁਲਿਸ ਨੂੰ ਦੇ ਕੇ ਉਹ ਆਪਣੇ ਪਰਿਵਾਰਾਂ ਨੂੰ ਬਚਾ ਸਕਦੇ ਹਨ। ਉਹਨਾਂ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਆਪਣੀ ਜਵਾਨੀ ਨੂੰ ਖਰਾਬ ਨਾ ਕਰਨ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਨੂੰ ਬੇਨਤੀ ਕਰਦੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਡੀ ਐਸ ਪੀ ਸ੍ਰ ਸੁਖਦੇਵ ਸਿੰਘ ਅਤੇ ਹੋਰ ਵੀ ਹਾਜ਼ਰ ਸਨ।