
ਫਰੀਦਕੋਟ 22 ਮਈ- ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਨੂੰ ਕੱਲ੍ਹ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਖਤਮ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਜ ਤੋਂ ਹੀ ਸਫਾਈ ਕਰਮਚਾਰੀ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਸ਼ੁਰੂ ਕਰਨਗੇ ਅਤੇ ਸੀਵਰੇਜ ਦੀ ਸਫਾਈ ਵੀ ਤੁਰੰਤ ਪ੍ਰਭਾਵ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਪੂਰੇ ਸ਼ਹਿਰ ਦੀ ਸਫਾਈ ਮੁਕੰਮਲ ਕਰ ਲਈ ਜਾਵੇਗੀ ਅਤੇ ਸਫਾਈ ਪ੍ਰਬੰਧ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚੱਲਣ ਲੱਗਣਗੇ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਫਾਈ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ।