Sunday, December 21Malwa News
Shadow

ਸਰਹੰਦ ਫੀਡਰ ਨਹਿਰ ਬੰਦ ਕਰਨ ਦਾ ਐਲਾਨ

ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜਰੂਰੀ ਕੰਮਾਂ ਲਈ ਸਰਹੰਦ ਫੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ 10 ਜਨਵਰੀ ਤੋਂ 10 ਫਰਵਰੀ ਤੱਕ ਇਹ ਨਹਿਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਨਹਿਰ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ