
ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਅਤੇ ਇਨ੍ਹਾਂ ਵਰਗਾਂ ਲਈ ਕਈ ਸਕੀਮਾਂ ਚਲਾਈਆਂ ਜ਼ਾ ਰਹੀਆਂ ਹਨ। ਇਹ ਦਾਅਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਮਜ਼ੋਰ ਵਰਗਾਂ ਲਈ ਚਲਾਈ ਗਈ ਅਸ਼ੀਰਵਾਦ ਸਕੀਮ ਅਧੀਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਅਧੀਨ ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਨਵਾਂਸ਼ਹਿਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਜਿਲਿਆਂ ਦੇ ਲਾਭਪਾਤਰੀਆਂ ਦੀਆਂ ਬਕਾਇਆ ਪਈਆਂ ਅਰਜੀਆਂ ਤਹਿਤ 2483 ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੱਛੜੇ ਵਰਗਾਂ ਦੀ ਭਲਾਈ ਲਈ ਹੋਰ ਵੀ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਹਰ ਗਰੀਬ ਵਰਗ ਨੂੰ ਮਿਲ ਰਿਹਾ ਹੈ।