
ਚੰਡੀਗੜ੍ਹ, 23 ਸਤੰਬਰ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।