
ਰਾਜਪੁਰਾ, 4 ਅਪ੍ਰੈਲ (ਦੀਪਕ ਕੁਮਾਰ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਵਿੱਚ ਸਿੱਖਿਆ ਬਲਾਕ ਰਾਜਪੁਰਾ-1, ਰਾਜਪੁਰਾ-2, ਘਨੌਰ ਅਤੇ ਡਾਹਰੀਆਂ ਬਲਾਕਾਂ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਇਕ ਅਹਿਮ ਮੀਟਿੰਗ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨ ਟੀ ਸੀ ਰਾਜਪੁਰਾ ਟਾਊਨ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਡੀਈਓ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਡਾ: ਰਵਿੰਦਰਪਾਲ ਸ਼ਰਮਾ ਨੇ ਕੀਤੀ।
ਡੀਈਓ ਸੰਜੀਵ ਸ਼ਰਮਾ ਨੇ ਕਿਹਾ ਕਿ ਸਕੂਲ ਮੁਖੀ, ਅਧਿਆਪਕ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨਾਲ ਮਿਲ ਕੇ ਸਕੂਲਾਂ ਵਿੱਚ ਹੋਣ ਵਾਲੇ ਕਾਰਜਾਂ ਅਤੇ ਪ੍ਰੋਗਰਾਮਾਂ ਬਾਰੇ ਮਿਸਾਲੀ ਕਾਰਜ ਕਰਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਸ਼ਾਨਦਾਰ ਵਿੱਦਿਅਕ ਮਾਹੌਲ, ਸੋਹਣੇ ਸਕੂਲ ਕੈਂਪਸ ਅਤੇ ਸਰਕਾਰੀ ਗਰਾਂਟਾਂ ਦੀ ਉਚਿਤ ਵਰਤੋਂ ਕਰਕੇ ਸਕੂਲਾਂ ਨੂੰ ਨਿਖਾਰਿਆ ਜਾਵੇ। ਜ਼ਿਲ੍ਹਾ ਪਟਿਆਲਾ ਦੇ ਸਿੱਖਿਆ ਅਧਿਕਾਰੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ, ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਕੇ ਨਿਰਧਾਰਤ ਦਾਖਲਿਆਂ ਦੇ ਟੀਚੇ ਪ੍ਰਾਪਤੀ ਲਈ ਸੁਹਿਰਦ ਯਤਨ ਕਰਨ ਅਤੇ ਮਿਸ਼ਨ ਸਮਰੱਥ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੇਰਿਆ।
ਜਿਕਰਯੋਗ ਹੈ ਕਿ ਰਾਜਪੁਰਾ ਵਿਖੇ ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਅਤੇ ਬਲਾਕ ਨੋਡਲ ਅਫ਼ਸਰਾਂ ਨੇ ਵੱਖ-ਵੱਖ ਸਕੂਲਾਂ ਵਿੱਚ ਦੌਰਾ ਕੀਤਾ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਓਰੀਐਂਟੇਸ਼ਨ ਵੀ ਕੀਤੀ।
ਇਸ ਮੀਟਿੰਗ ਦੌਰਾਨ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ, ਪ੍ਰਿੰਸੀਪਲ ਜਸਬੀਰ ਕੌਰ, ਪ੍ਰਿੰਸੀਪਲ ਜੱਗਾ ਸਿੰਘ, ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ, ਹੈੱਡ ਮਾਸਟਰ ਰਾਜਿੰਦਰ ਸਿੰਘ ਖਹਿਰਾ ਡੀ.ਐੱਸ.ਐੱਮ, ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2, ਹੈੱਡ ਮਾਸਟਰ ਹਰਪ੍ਰੀਤ ਸਿੰਘ ਸੰਧੂ ਬੀ ਐਨ ਓ ਡਾਹਰੀਆਂ, ਹੈੱਡ ਮਿਸਟ੍ਰੈਸ ਰਚਨਾ ਰਾਣੀ ਬਲਾਕ ਨੋਡਲ ਅਫ਼ਸਰ ਰਾਜਪੁਰਾ 1, ਹੈੱਡ ਮਿਸਟ੍ਰੈਸ ਹਰਮਿੰਦਰ ਕੌਰ ਬਲਾਕ ਨੋਡਲ ਅਫ਼ਸਰ ਘਨੌਰ, ਹੈੱਡ ਮਾਸਟਰ ਜੀਵਨ ਕੁਮਾਰ ਸ਼ਰਮਾ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਵੱਖ-ਵੱਖ ਬਲਾਕਾਂ ਦੇ ਨੋਡਲ ਅਫ਼ਸਰ, ਬਲਾਕ ਰਿਸੋਰਸ ਪਰਸਨ, ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਇੰਚਾਰਜ ਵੀ ਹਾਜ਼ਰ ਰਹੇ।
ਮੀਟਿੰਗ ਦੌਰਾਨ ਵਿਭਿੰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਕੂਲਾਂ ਦੀ ਵਿਦਿਅਕ ਗਤੀਵਿਧੀਆਂ ਨੂੰ ਹੋਰ ਉੱਚ ਪੱਧਰ ‘ਤੇ ਲਿਜਾਣ ਲਈ ਯੋਜਨਾਬੰਦੀ ਕੀਤੀ ਗਈ।