Wednesday, February 19Malwa News
Shadow

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ

ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

 ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।

ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।

 ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

The Punjab Government, led by Chief Minister Bhagwant Singh Mann, has decided to send 72 government primary school teachers to the University of Turku in Finland for a three-week international training program.

Punjab School Education Minister Harjot Singh Bains stated that this initiative aims to provide teachers with world-class training, enhancing their teaching skills and knowledge.

 Since February 2023, 198 principals and education administrators have been trained in Singapore, and 100 headmasters have received training in Leadership, School Management, and Education Department at IIM Ahmedabad.

Eligible primary school teachers can apply online starting September 24, 2024. The selection process will consider feedback from current and former students of the applicants.

Basmati Rice Advertisment