Tuesday, July 15Malwa News
Shadow

ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ 28 ਮਾਰਚ : ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ  ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਇਸ ਮੌਕੇ ਸ੍ਰੀਮਤੀ ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ ਸੀ ਐਫ ਸੀ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਜਿਲ੍ਹਾ ਲੀਡ ਬੈਂਕ ਅਫਸਰ ਸ੍ਰੀ ਰਾਮੇਸ਼ਵਰ ਦਾਸ, ਸ੍ਰੀ ਧਰਮਿੰਦਰ ਸਿੰਘ ਜਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦੇ ਹਾਜਰ ਹੋਏ।

ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ ਸੀ ਐਫ ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 04 ਕੇਸ ਐਨ.ਐਸ.ਐਫ ਅਤੇ 01 ਕੇਸ ਐਨ.ਐਸ.ਕੇ ਸਕੀਮ ਅਧੀਨ ਜਿਨ੍ਹਾਂ ਦੀ ਰਕਮ 10,50,000 ਰੁਪਏ (ਦੱਸ ਲੱਖ ਪੰਜਾ ਹਜਾਰ ਰੁਪਏ) ਅਤੇ 07 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 7,00,000/ ਰੁਪਏ(ਸੱਤ ਲੱਖ ਰੁਪਏ) ਜਿਸ ਵਿੱਚ 3,50,000 ਰੁ ਦੀ ਸਬਸਿਡੀ ਮੰਨਜੂਰ ਕੀਤੀ ਗਈ ਅਤੇ ਬੈਂਕਫਿਕੋ ਵੱਲੋ ਐਨ.ਐਮ.ਡੀ ਸਕੀਮ ਅਧੀਨ 04 ਕੇਸ 12,00,000 ਰੁਪਏ ਦੇ ਕੇਸ ਮੰਨਜੂਰ ਕੀਤੇ ਗਏ ਹਨ।

ਚੇਅਰਮੈਨ ਜਿਲ੍ਹਾ ਸਕਰੀਨਿੰਗ ਕਮੇਟੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਆਰਥਿਕ ਵਿਕਾਸ ਸਬੰਧੀ ਵੱਖ-ਵੱਖ ਕਿੱਤਿਆਂ ਸਬੰਧੀ ਕੰਮ ਸ਼ੁਰੂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਦੁਆਇਆ ਜਾਵੇ।

Basmati Rice Advertisment