Sunday, March 23Malwa News
Shadow

ਸਰਕਾਰ ਦੀ ਨਵੀਂ ਪਹਿਲਕਦਮੀ, ਬਾਰਵੀਂ ਦੇ ਵਿਦਿਆਰਥੀਆਂ ਤੋਂ ਭਰਾਏ ਜਾਣਗੇ ਆਨਲਾਈਨ ਫਾਰਮ

ਚੰਡੀਗੜ੍ਹ, 20 ਫਰਵਰੀ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਨਵੀਂ ਪਹਿਲਕਦਮੀ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਪਾਸੋਂ ਆਨਲਾਈਨ ਫਾਰਮ ਭਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਲਈ ਭੇਜੇ ਗਏ ਇਸ ਫਾਰਮ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕ ਸ਼ੁਭਇੱਛਾਵਾਂ ਵਾਲਾ ਸੰਦੇਸ਼ ਵੀ ਭੇਜਿਆ ਜਾ ਰਿਹਾ ਹੈ। ਇਸ ਫਾਰਮ ਵਿਚ ਵਿਦਿਆਰਥੀਆਂ ਪਾਸੋਂ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਪਾਸੋਂ ਅਗਲੇਰੀ ਪੜ੍ਹਾਈ ਦੇ ਖੇਤਰ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ, ਤਾਂ ਜੋ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਅਗਲੇਰੀ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਮਾਰਗਦਰਸ਼ਨ ਕੀਤਾ ਜਾ ਸਕੇ। ਇਸ ਫਾਰਮ ਰਾਹੀਂ ਵਿਦਿਆਰਥੀਆਂ ਦੇ ਅਗਲੇ ਸੁਪਨਿਆਂ ਬਾਰੇ ਜਾਣਕਾਰੀ ਹਾਸਲ ਹੋ ਸਕੇਗੀ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਬਾਰਵੀਂ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਇਹ ਫਾਰਮ ਭਰਨ ਲਈ ਸਹਾਇਤਾ ਪ੍ਰਦਾਨ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨਵੀਂ ਪੀੜ੍ਹੀ ਨੂੰ ਚੰਗਾ ਮਾਰਗਦਰਸ਼ਨ ਅਤੇ ਹੋਰ ਸਹਾਇਤਾ ਦੇਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

Basmati Rice Advertisment