
ਜਲੰਧਰ, 21 ਜਨਵਰੀ : ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਗਣਤੰਤਰ ਦਿਵਸ ਸਮਾਗਮਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਲਈ ਪੁਲੀਸ ਅਧਿਕਾਰੀਆਂ ਦੀ ਇਕ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲੀਸ ਮੁਖੀ ਨੇ ਕਿਹਾ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਾਰੇ ਸ਼ਹਿਰਾਂ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਤੁਰੰਤ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਕੋਈ ਵੀ ਢਿੱਲ ਨਾ ਵਰਤੀ ਜਾਵੇ।