Sunday, March 23Malwa News
Shadow

ਸੀਵਰੇਜ਼ ਦੀ ਸਫਾਈ ਲਈ ਅਧੁਨਿਕ ਮਸ਼ੀਨਰੀ ਨੂੰ ਹਰੀ ਝੰਡੀ

ਸੰਗਰੂਰ, 22 ਫਰਵਰੀ : ਪੰਜਾਬ ਦੇ ਸ਼ਹਿਰਾਂ ਵਿਚ ਸਫਾਈ ਅਤੇ ਸੀਵਰੇਜ਼ ਦੇ ਕੰਮ ਨੂੰ ਅਧੁਨਿਕ ਢੰਗ ਨਾਲ ਕੀਤੇ ਜਾਣ ਲਈ ਪਹਿਲਕਦਮੀ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 216 ਅਧੁਨਿਕ ਮਸ਼ੀਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਪੰਜਾਬ ਦੇ ਸੱਤ ਜਿਲਆਂ ਵਿਚ ਅਧੁਨਿਕ ਢੰਗ ਨਾਲ ਸੀਵਰੇਜ਼ ਦੀ ਸਫਾਈ ਕਰਨਗੀਆਂ।
ਰਣਬੀਰ ਕਾਲਜ ਸੰਗਰੂਰ ਵਿਖੇ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜਿਲਿਆਂ ਵਿਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਇਹ ਅਧੁਨਿਕ ਮਸ਼ੀਨਾਂ ਖਰੀਦੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਸਫਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਹੋਰ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਇਹ ਅਧੁਨਿਕ ਸੁਪਰ ਸੰਕਸ਼ਨ ਕਮ ਜੈਟਿੰਗ ਮਸ਼ੀਨੀਰੀ ਨਾਲ ਸ਼ਹਿਰਾਂ ਦੀ ਸਫਾਈ ਦਾ ਕੰਮ ਹੋਰ ਵੀ ਆਸਾਨ ਹੋ ਜਾਵੇਗਾ। ਇਸ ਮਸ਼ੀਨਰੀ ਨਾਲ ਹੁਣ ਸੀਵਰੇਜ਼ ਦੀ ਸਫਾਈ ਲਈ ਕਾਮਿਆਂ ਨੂੰ ਪਹਿਲਾਂ ਵਾਂਗ ਮੇਨਹੋਲ ਵਿਚ ਨਹੀਂ ਉੱਤਰਨਾ ਪਵੇਗਾ। ਇਨ੍ਹਾਂ ਮਸ਼ੀਨਾਂ ਨਾਲ ਹੀ ਸੀਵਰੇਜ਼ ਦੀ ਸਫਾਈ ਹੋ ਸਕੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਸ਼ਹਿਰਾਂ ਦੀ ਸਫਾਈ ਵੱਲ ਵਿਸ਼ੇ਼ਸ ਧਿਆਨ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਲਈ ਸਾਰੇ ਅੜਿੱਕੇ ਦੂਰ ਕਰ ਲਏ ਗਏ ਹਨ ਅਤੇ ਹੁਣ ਜਲਦੀ ਹੀ ਸੰਗਰੂਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਤਿੰਨ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਇਮਾਰਤ ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

Basmati Rice Advertisment