
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਵਲੋਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸੂਬਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਸ਼ਾਮਲ ਹੋਣਗੇ। ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸਮਾਰਕ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਜਾਣਗੀਆਂ।