Sunday, February 15Malwa News
Shadow

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਬਾਰੇ ਹੋਈ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 3 ਅਕਤੂਬਰ : ਪੰਜਾਬ ਸਰਕਾਰ ਵਲੋਂ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਵਫਦ ਦੀ ਧਾਰਮਿਕ ਸਖ਼ਸ਼ੀਅਤਾਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਪੰਜਾਬ ਦੇ ਵੱਖ ਵੱਖ ਮੰਤਰੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਵੀ ਸ਼ਾਮਲ ਹੋਏ। ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਇਸ ਵਾਰ ਦਾ ਸ਼ਹੀਦੀ ਪੁਰਬ ਪੂਰੇ ਪੰਜਾਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਰਕਾਰ ਵਲੋਂ ਇਸ ਸਬੰਧੀ ਲੜੀਵਾਰ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਦੁਨੀਆਂ ਦੇ ਹੋਰ ਹਿੱਸਿਆਂ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ।
ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਪ੍ਰਤੀ ਕੇਵਲ ਸਿੱਖਾਂ ਦੀ ਹੀ ਨਹੀਂ ਸਗੋਂ ਬਾਕੀ ਧਰਮਾਂ ਦੇ ਲੋਕਾਂ ਦੀ ਵੀ ਭਾਰੀ ਸ਼ਰਧਾ ਹੈ। ਸ੍ਰੀ ਗੁਰੂ ਤੇਗਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਸੀ। ਇਸ ਲਈ ਹਿੰਦੂ ਧਰਮ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਭਾਰੀ ਸ਼ਰਧਾ ਹੈ।
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਪੂਰੇ ਪੰਜਾਬ ਵਿਚ ਲੜੀਵਾਰ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਵਿਚ ਸਿੱਖ ਧਰਮ ਦੇ ਇਤਿਹਾਸ ਬਾਰੇ ਨਵੀਂ ਪੀੜ੍ਹੀ ਨੂੰ ਜਾਗਰਿਤ ਕਰਨ ਲਈ ਵੀ ਯਤਨ ਕੀਤੇ ਜਾਣਗੇ।
ਅੱਜ ਦੀ ਮੀਟਿੰਗ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕੀਤੀ। ਇਸ ਮੌਕੇ ਸ਼ਾਮਲ ਹੋਈਆਂ ਧਾਰਮਿਕ ਸਖਸ਼ੀਅਤਾਂ ਨੇ ਵੀ ਇਨ੍ਹਾਂ ਸਮਾਗਮਾਂ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।