Saturday, January 24Malwa News
Shadow

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

ਬਟਾਲਾ, 24 ਜਨਵਰੀ (  ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ  ਅਤੇ ਐਸ.ਆਈ ਸਕੱਤਰ ਸਿੰਘ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ।

ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ। 

ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਸਵੇਰੇ 10 ਵਜੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਉਪਰੰਤ ਤਹਿਸੀਲਦਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ।

ਇਸ ਮੌਕੇ ਐੱਸ.ਪੀ.ਡੀ ਸਨਦੀਪ ਕੁਮਾਰ ਵਡੇਰਾ, ਡੀ.ਐਸ.ਪੀ, ਸ਼੍ਰੀ ਤੇਜਿੰਦਰਪਾਲ ਸਿੰਘ ਗੁਰਾਇਆ, ਐਸ.ਐਚ.ਓ ਪ੍ਰਭਜੋਤ ਸਿੰਘ, ਐਸ.ਐਚ.ਓ ਨਿਰਮਲ ਸਿੰਘ, ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੋਰਾਇਆ, ਡਾ. ਪਰਮਜੀਤ ਸਿੰਘ ਕਲਸੀ, ਸ਼ਸ਼ੀ ਭੂਸ਼ਣ ਵਰਮਾ, ਸੁਪਰਡੈਂਟ ਸੁੰਦਰ ਸ਼ਰਮਾ, ਰਾਜਵਿੰਦਰ ਸਿੰਘ, ਲਖਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।