ਚੰਡੀਗੜ੍ਹ, 2 ਦਸੰਬਰ : ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਵਿਚ ਰੇਸ਼ਮ ਦੇ ਕਿੱਤੇ ਨਾਲ ਸਬੰਧਿਤ ਰੇਸ਼ਮ ਕੀਟ ਪਾਲਕਾਂ ਅਤੇ ਕਾਰੀਗਰਾਂ ਦੀ ਭਲਾਈ ਲਈ 4 ਤੋਂ 9 ਦਸੰਬਰ ਤੱਕ ਚੰਡੀਗੜ੍ਹ ਵਿਖੇ ਸਿਲਕ ਐਕਸਪੋ 2024 ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਰੇਸ਼ਮ ਦੇ ਕਾਰੀਗਰਾਂ ਤੋਂ ਇਲਾਵਾ ਸੈਲਫ ਹੇਲਪ ਗਰੁੱਪਾਂ ਅਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਤਰਾਂ ਦੇ ਸਟਾਲ ਲਗਾਏ ਜਾਣਗੇ। ਇਸ ਸਮਾਗਮ ਵਿਚ ਭਾਰਤ ਦੇ ਸਾਰੇ ਰਾਜਾਂ ਤੋਂ ਰੇਸ਼ਮ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਅਦਾਰੇ ਸ਼ਾਮਲ ਹੋਣਗੇ। ਇਸ ਐਕਸਪੋ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਲਗਾਇਆ ਜਾਵੇਗਾ।