Friday, November 7Malwa News
Shadow

ਪੰਜਾਬ ‘ਚ ਰੇਸ਼ਮ ਦੀ ਖੇਤੀ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਭਗਤ

ਚੰਡੀਗੜ੍ਹ, 9 ਫਰਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਦੁਨੀਆਂ ਵਿਚ ਰੇਸ਼ਮ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਕਿਸਾਨ ਰੇਸ਼ਮ ਦੀ ਖੇਤੀ ਨਾਲ ਖੁਸ਼ਹਾਲ ਹੋ ਸਕਦੇ ਹਨ। ਇਸ ਲਈ ਪੰਜਾਬ ਸਰਕਾਰ ਵਲੋਂ ਰੇਸ਼ਮ ਦੀ ਖੇਤੀ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।