ਚੰਡੀਗੜ੍ਹ, 15 ਦਸੰਬਰ : ਪੰਜਾਬ ਦੇ ਸਮਾਜਿਕ ਸਿੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਦੌਰਾਨ ਵੱਖ ਵੱਖ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਦਿਵਿਆਂਗ ਵਿਅਕਤੀਆਂ ਲਈ ਸਕੀਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਦਿਵਿਆਂਗ ਵਿਅਕਤੀਆਂ ਦੀਆਂ ਕੁੱਝ ਲਟਕਦੀਆਂ ਮੰਗਾਂ ਵੀ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ।