Friday, November 7Malwa News
Shadow

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 27 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ ਅਤੇ ਮਦਦਗਾਰ ਵਿਅਕਤੀ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਆਪਣੇ ਹਲਕੇ ਲਈ ਮਹਾਨ ਸੇਵਾਵਾਂ ਨਿਭਾਈਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਤਾਕਤ ਦੇਵੇ।