Sunday, November 29Malwa News
Shadow

ਸਪੀਕਰ ਸੰਧਵਾ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿਚ ਹੈਲਥ ਐਂਡ ਵੈਲਨੈੱਸ ਸੈਂਟਰ ਕੀਤੇ ਲੋਕ ਅਰਪਣ

ਕੋਟਕਪੂਰਾ, 28 ਨਵੰਬਰ – ਪੇਂਡੂ ਖੇਤਰਾਂ ਵਿੱਚ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੰਮੇਆਣਾ ਅਤੇ ਪਿੰਡ ਢੀਮਾਂ ਵਾਲੀ ਬਲਾਕ ਕੋਟਕਪੂਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਹੈਲਥ ਐਂਡ ਵੈਲਨੈੱਸ ਸੈਂਟਰ ਖੋਲ ਕੇ  ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸਹੂਲਤ ਨੂੰ ਬਰਕਰਾਰ ਰੱਖਣ ਲਈ ਫਿਕਰਮੰਦ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹਨਾਂ ਸੈਂਟਰਾਂ ਵਿੱਚ ਲੋਕਾਂ ਦੀ ਸੁਵਿਧਾ ਲਈ ਡਾਕਟਰਾਂ ਦੀ ਟੀਮ ਮੌਜੂਦ ਹੋਵੇਗੀ ਅਤੇ ਇਥੇ ਲੋਕਾਂ ਨੂੰ ਫਸਟ ਏਡ ਤੋਂ ਲੈ ਕੇ ਹੋਰ ਵੀ ਕਈ ਤਰ੍ਹਾਂ ਦੀਆਂ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ  ਲੋਕਾਂ ਨੂੰ ਇਨ੍ਹਾਂ ਇਨ੍ਹਾਂ ਸੈਂਟਰਾਂ ਦਾ ਲਾਭ ਲੈਣਾ ਚਾਹੀਦਾ ਹੈ। ਜੋ ਲੋਕ ਸ਼ਹਿਰਾਂ ਵਿਚ ਜਾਣੋ ਅਸੱਮਰਥ ਹਨ, ਉਨ੍ਹਾਂ ਲਈ ਇਹ ਸੈਂਟਰ ਵਰਦਾਨ ਸਾਬਿਤ ਹੋਣਗੇ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸਮੂਹ ਇਕੱਠ ਦੇ ਸਾਹਮਣੇ 108 ਨੰਬਰ ਤੇ ਜੋ ਮੈਡੀਕਲ ਸਹੂਲਤ ਲਈ ਵੈਨ ਸੁਵਿਧਾ ਉਪਲਬੱਧ ਕੀਤੀ ਗਈ ਹੈ, ਉਸ ਨੰਬਰ ਤੇ ਕਾਲ ਕਰਕੇ, ਚੈਕ ਵੀ ਕੀਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਇਸ ਨੰਬਰ ਤੇ ਕਿਸੇ ਵੀ ਸਮੇਂ ਕਾਲ ਕਰਕੇ ਐਮਰਜੈਂਸੀ ਸੁਵਿਧਾ ਹਾਸਿਲ ਕੀਤੀ ਜਾ ਸਕਦੀ ਹੈ।
 ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।