ਚੰਡੀਗੜ੍ਹ, 9 ਦਸੰਬਰ : ਅੱਜ ਪੰਜਾਬ ਵਿਧਾਨ ਸਭਾ ਵਿਚ ਨਵੇਂ ਚੁਣੇ ਗਏ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਹੁਦੇ ਦੀ ਸਹੁੰ ਚੁੱਕਾਈ। ਪੰਜਾਬ ਦੇ ਚਾਰ ਵਿਧਾਨ ਸਭਾ ਵਿਚ ਹੋਈਆਂ ਜ਼ਿਮਣੀ ਚੋਣਾ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੋਣ ਜਿੱਤੀ ਸੀ। ਬਾਕੀ ਤਿੰਨ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਹਿਲਾਂ ਵਿਧਾਇਕ ਵਜੋਂ ਸਹੁੰ ਚੁੱਕ ਲਈ ਸੀ, ਪਰ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਅੱਜ ਆਹੁਦੇ ਦੀ ਸਹੁੰ ਚੁੱਕੀ।