ਚੰਡੀਗੜ੍ਹ, 28 ਨਵੰਬਰ : ਅੱਜ ਇਕ ਸਵੈ ਸੇਵੀ ਸੰਸਥਾ ਨਾਲ ਜੁੜੀਆਂ ਸਕੂਲਾਂ ਕਾਲਜਾਂ ਦੀਆਂ 30 ਵਿਦਿਆਰਥਣਾ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਦੇਸ਼ ਲਈ ਚੰਗੇ ਕਰਨ ਦੀ ਪ੍ਰੇਰਨਾ ਦਿੱਤੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਉ੍ਹਨਾਂ ਨੇ ਕਿਹਾ ਕਿ ਵਿਦਿਆਰਥਣਾ ਵਲੋਂ ਰਾਜਨੀਤੀ ਵਿਚ ਆਉਣ ਦੀ ਦਿਲਚਸਪੀ ਲੈਣਾ ਇਕ ਚੰਗਾ ਸੰਦੇਸ਼ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਵਾਪਰਦੀ ਹਰ ਘਟਨਾ ਕਿਸੇ ਨਾ ਕਿਸੇ ਤਰਾਂ ਰਾਜਨੀਤੀ ਨਾਲ ਜੁੜੀ ਹੁੰਦੀ ਹੈ। ਇਸ ਲਈ ਵਿਦਿਆਰਥਣਾ ਨੂੰ ਰਾਜਨੀਤਿਕ ਸਮਝ ਵੀ ਬਹੁਤ ਜਰੂਰੀ ਹੈ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥਣਾ ਨੂੰ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ।