ਚੰਡੀਗੜ੍ਹ, 21 ਦਸੰਬਰ : ਅੰਗਹੀਣ ਵਿਅਕਤੀਆਂ ਨੂੰ ਯੂ ਡੀ ਆਈ ਡੀ ਕਾਰਡਾਂ ਵਿਚ ਤਰੁੱਟੀਆਂ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਹ ਤਰੁੱਟੀਆਂ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿਖੇ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਯੂ ਡੀ ਆਈ ਡੀ ਕਾਰਡ ਦੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਹੁਤ ਸਾਰੇ ਅੰਗਹੀਣ ਵਿਅਕਤੀ 100 ਫੀਸਦੀ ਅੰਗਹੀਣ ਹਨ, ਪਰ ਉਨ੍ਹਾਂ ਦੇ ਆਧਾਰ ਕਾਰਡਾਂ ਵਿਚ ਉਨ੍ਹਾਂ ਦੀ ਅੰਗਹੀਣਤਾ ਘੱਟ ਦਰਸਾਈ ਗਈ ਹੈ। ਇਸ ਲਈ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਦੇਣ ਲਈ ਉਨ੍ਹਾਂ ਦੇ ਯੂ ਡੀ ਆਈ ਡੀ ਕਾਰਡ ਬਣਾਏ ਗਏ ਹਨ। ਇਨ੍ਹਾਂ ਕਾਰਡਾਂ ਦੇ ਆਧਾਰ ‘ਤੇ ਹੀ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਮਿਲਦਾ ਹੈ। ਪਿਛਲੇ ਦਿਨੀਂ ਪੰਜਾਬ ਦਿਵਿਆਂਗ ਐਕਸ਼ੇਨ ਕਮੇਟੀ ਦੇ ਸਲਾਨਾ ਸਮਾਗਮ ਮੌਕੇ ਯੂ ਡੀ ਆਈ ਡੀ ਕਾਰਡ ਵਿਚ ਤਰੁੱਟੀਆਂ ਦਾ ਮਾਮਲਾ ਉਠਾਇਆ ਗਿਆ ਸੀ। ਇਸ ਲਈ ਪੰਜਾਬ ਸਰਕਾਰ ਵਲੋਂ ਇਨ੍ਹਾਂ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ਵਿਖੇ 23 ਦਸੰਬਰ ਨੂੰ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਾਰੇ ਜਿਲਿਆਂ ਦੇ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਆਪਣੇ ਆਪਣੇ ਜਿਲਿਆਂ ਵਿਚ ਵੀ ਇਸ ਤਰਾਂ ਦੇ ਵਿਸ਼ੇਸ਼ ਕੈਂਪ ਲਾਉਣ ਦੀਆਂ ਹਦਾਇਤਾਂ ਕੀਤੀਆਂ ਹਨ।