Tuesday, February 10Malwa News
Shadow

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ

ਮਾਲੇਰਕੋਟਲਾ, 10 ਫਰਵਰੀ:-                   ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ।

                   ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ 72 ਘੰਟਿਆਂ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸ ਕਾਰਵਾਈ ਤਹਿਤ ਐੱਸ.ਪੀ. (ਪੀ.ਬੀ.ਆਈ.) ਰਾਜਵਿੰਦਰ ਸਿੰਘ ਅਤੇ ਐੱਸ.ਪੀ. (ਡੀ) ਸੱਤਪਾਲ ਸ਼ਰਮਾ ਅਤੇ ਡੀ ਐੱਸ ਪੀਸ਼ ਦੀ ਅਗਵਾਈ ਹੇਠ 48 ਘੰਟਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੀਆਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਛਾਪੇਮਾਰੀ ਕਰਦਿਆਂ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 1 ਭਗੌੜੇ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

                   ਐੱਸ.ਐੱਸ.ਪੀ ਨੇ ਦੱਸਿਆ ਕਿ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ ਅਤੇ ਤਲਾਸ਼ੀ ਕਰਦੇ ਹੋਏ 29 ਗ੍ਰਾਮ ਚਿੱਟਾ, 50 ਬੌਤਲਾਂ ਨਾਜਾਇਜ ਸ਼ਰਾਬ, 35 ਨਸ਼ੀਲੀ ਗੋਲੀਆਂ ਅਤੇ ਚੋਰੀ ਦੇ ਮਾਮਲੇ ਵਿੱਚ 2000 ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਰਚ ਓਪਰੇਸ਼ਨ ਦਾ ਮਕਸਦ ਇਲਾਕੇ ਵਿੱਚ ਨਸ਼ਾ ਤਸਕਰੀ, ਅਪਰਾਧਿਕ ਤੱਤਾਂ ਅਤੇ ਗੈਰਕਾਨੂੰਨੀ ਸਰਗਰਮੀਆਂ ’ਤੇ ਨਕੇਲ ਕੱਸਣਾ ਹੈ।

                   ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨੂੰ ਸਫਲਤਾ ਨਾਲ ਹਾਸਲ ਕੀਤਾ ਜਾ ਸਕੇ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

                   ਐੱਸ.ਐੱਸ.ਪੀ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰਕਾਨੂੰਨੀ ਸਰਗਰਮੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

                   ਇਸ ਮੌਕੇ ਡੀ.ਐੱਸ.ਪੀ (ਸਥਾਨਕ) ਬਿਕਮਰਜੀਤ ਸਿੰਘ ਘੁੰਮਣ, ਡੀ.ਐੱਸ.ਪੀ ਸਬ ਡਵੀਜਲ ਮਾਲੇਰਕਟੋਲਾ ਮਾਨਵਜੀਤ ਸਿੰਘ ਸਿੱਧੂ,ਡੀ.ਐੱਸ.ਪੀ ਯਾਦਵਿੰਦਰ ਸਿੰਘ, ਡੀ.ਐੱਸ.ਪੀ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ, ਡੀ.ਐੱਸ.ਪੀ ਅਮਰਗੜ੍ਹ ਸੰਜੀਵ ਕਪੂਰ ਅਤੇ ਥਾਣਾ ਮੁਖੀਆਂ ਵੱਲੋਂ ਆਪਣੇ ਅਧੀਨ ਆਉਂਦੇ ਪਿੰਡਾਂ/ਮੁਹੱਲਿਆਂ ਵਿੱਚ ਭਾਰੀ ਪੁਲਿਸ ਫੋਰਸ ਸਮੇਤ ਸਰਚ ਅਭਿਆਨ ਚਲਾਏ ਜਾ ਰਹੇ ਹਨ।