Thursday, June 19Malwa News
Shadow

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਦੀ ਨਵੀਂ ਪਹਿਲ

ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਤੇ ਆਰਥਿਕ ਤੌਰ ‘ਤੇ ਕਮਜੋਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਨਵਾਂ ਉਪਰਾਲਾ ਕਰਦਿਆਂ ਸੂਬਾ ਪੱਧਰ ਦੇ ਪ੍ਰੋਫੈਸ਼ਨਲ ਕੋਚਿੰਗ ਕੈਂਪ ਲਗਾਏ ਜਾ ਰਹੇ ਹਨ। ਅੱਜ ਪਹਿਲੇ ਰਿਹਾਇਸ਼ੀ ਕੋਚਿੰਗ ਕੈਂਪ ਵਿਚ ਮੋਹਾਲੀ ਅਤੇ ਜਲੰਧਰ ਦੇ ਤਿੰਨ ਤਿੰਨ ਸੌ ਵਿਦਿਆਰਥੀ ਕੋਚਿੰਗ ਲੈਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8 ਦਸੰਬਰ ਤੋਂ 29 ਦਸੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਚੱਲਣ ਵਾਲੇ ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਐਨ ਈ.ਈ.ਟੀ, ਆਈ ਆਈ.ਟੀ. ਅਤੇ ਜੇ ਈ ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦਿੱਤੀ ਜਾਵੇਗੀ। ਇਸ ਕੈਂਪ ਦੇ ਉਦਘਾਟਨੀ ਸਮਾਗਮ ਵਿਚ ਵਿਦਿਆਰਥੀਆਂ ਗਿੱਧੇ ਭੰਗੜੇ ਅਤੇ ਹੋਰ ਕਲਾਕਾਰੀਆਂ ਰਾਹੀਂ ਪੰਜਾਬੀ ਵਿਰਸੇ ਨੂੰ ਪੇਸ਼ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਲੰਧਰ ਅਤੇ ਮੋਹਾਲੀ ਦੇ ਜਿਲਾ ਸਿੱਖਿਆ ਅਫਸਰ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰਨਗੇ।

Basmati Rice Advertisment