
ਚੰਡੀਗੜ੍ਹ, 24 ਜਨਵਰੀ : ਪੰਜਾਬ ਵਿਚ ਆਵਾਰਾ ਕੁੱਤਿਆਂ ਵਲੋਂ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਅਦੇਸ਼ ਦਿੱਤੇ ਹਨ ਕਿ ਸ਼ਹਿਰਾਂ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਕਰਵਾ ਕੇ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।
ਕੰਵਰਦੀਪ ਸਿੰਘ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਵਲੋਂ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਰੋਜ਼ਾਨਾ ਮੀਡੀਆ ਵਿਚ ਬੱਚਿਆਂ ਨੂੰ ਕੱਟੇ ਜਾਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਲੁਧਿਆਣਾ ਦੇ ਨੇੜੇ ਦੇ ਪਿੰਡ ਹਸਨਪੁਰ ਵਿਚ ਇਕ ਹਫਤੇ ਅੰਦਰ ਹੀ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੀ ਕਈ ਸ਼ਹਿਰਾਂ ਵਿਚ ਦਰਦਨਾਕ ਘਟਨਾਵਾਂ ਵਾਪਰੀਆਂ ਹਨ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤਾ ਕਿ ਆਵਾਰਾ ਕੁੱਤਿਆਂ ਦੀ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।