ਡੇਰਾ ਬਾਬਾ ਨਾਨਕ, 17 ਨਵੰਬਰ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਬਣਾਈ ਗਈ 31 ਮੈਂਬਰੀ ਕਮੇਟੀ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿਚ ਚੋਣ ਮੁਹਿੰਮ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਕਮੇਟੀ ਦੀ ਮੀਟਿੰਗ ਤੋਂ ਬਾਅਦ ਸਰਵ ਸੰਮਤੀ ਨਾਲ ਇਕ ਮਤਾ ਪਾਸ ਕਰਕੇ ਗੁਰਦੀਪ ਸਿੰਘ ਰੰਧਾਵਾ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਕਾਂਗਰਸ ਪਾਰਟੀ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਦੱਸਦਿਆਂ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਾਂਗਰਸ ਨੂੰ ਹਰਾਉਣ ਲਈ ਹਰ ਤਰਾਂ ਦੇ ਯਤਨ ਕੀਤੇ ਜਾਣਗੇ।