Friday, November 7Malwa News
Shadow

Tag: ਪਰਾਲੀ ਸਾੜਨ ਵਾਲਿਆਂ ਖਿਲਾਫ ਸਖਤ ਐਕਸ਼ਨ

ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

Breaking News
ਚੰਡੀਗੜ੍ਹ, 21 ਅਕਤੂਬਰ: ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ...