Sunday, November 29Malwa News
Shadow

Tag: A pBreaking news

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

Breaking News
ਚੰਡੀਗੜ੍ਹ, 29 ਨਵੰਬਰ: ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ. ਨਗਰ ਦੇ ਛੇ ਕੈਡਿਟ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.), ਖੜਕਵਾਸਲਾ ਦੇ 151ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਗ੍ਰੈਜੂਏਟ ਹੋਏ ਹਨ। ਇਸ ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਸੰਸਥਾ ਦੇ ਦੋ ਹੋਰ ਕੈਡਿਟ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.) ਦੇ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊਜ਼.) ਤੋਂ ਗ੍ਰੈਜੂਏਟ ਹੋਏ ਹਨ, ਜਿਸ ਨਾਲ ਇੱਕੋ ਦਿਨ ਵਿੱਚ ਪੰਜਾਬ ਦੇ ਅੱਠ ਨੌਜਵਾਨ ਪਾਸ ਆਊਟ ਹੋ ਕੇ ਜਲਦ ਅਫ਼ਸਰ ਬਣਨ ਜਾ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਖ਼ਤ ਟ੍ਰੇਨਿੰਗ ਅਤੇ ਐੱਨ.ਡੀ.ਏ. ਵਿੱਚ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ ਇਹ ਛੇ ਕੈਡਿਟ—ਜਿਨ੍ਹਾਂ ਵਿੱਚ ਮੁਹਾਲੀ ਤੋਂ ਸਿਮਰਤਪਾਲ ਸਿੰਘ ਸੰਧੂ, ਮੋਕਸ਼ ਸੈਣੀ ਅਤੇ ਲਕਸ਼ੈ ਸ਼ਰਮਾ, ਬਠਿੰਡਾ ਤੋਂ ਅਸ਼ਮਿਤ, ਗੁਰਦਾਸਪੁਰ ਤੋਂ ਤੇਜਿੰਦਰਪਾਲ ਸਿੰਘ ਅਤੇ ਪਠ...