Thursday, November 6Malwa News
Shadow

Tag: aam admi party

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

Hot News
ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.) ਦੀ ਅਧਿਕਾਰਤ ਵੈੱਬਸਾਈਟ ਇਸ ਸਮੇਂ ਮੈਂਨਟੇਨੈਂਸ ਅਧੀਨ ਹੈ, ਜਿਸ ਕਾਰਨ ਨਤੀਜਾ ਇਸ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾ ਸਕਿਆ।...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

Hot News
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲ੍ਹੇ ਵਿੱਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ਵਿੱਚ ਲਿਆਉਣਗੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ...
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ। ਇਸ ਨਾਲ ਗ਼...
ਪੀਡੀਏ ਵਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ 

ਪੀਡੀਏ ਵਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ 

Local
ਪਟਿਆਲਾ, 30 ਜੁਲਾਈ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨ੍ਹਾਂ ਮਨਜੂਰੀ ਵਿਕਸਤ ਕੀਤੀਆਂ ਅਣ ਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਢਾਹ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਿਖੇ ਅਣ ਅਧਿਕਾਰਤ ਕਲੋਨੀਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਬਿਨਾ ਮਨਜੂਰੀ ਤੋਂ ਡਿਵੈਲਪ ਹੋਈਆਂ ਅਣ ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ।  ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

Breaking News
ਨਵੀਂ ਦਿੱਲੀ, 9 ਜੁਲਾਈ*:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਧ ਦਰਿਆ ਦੇ ਪਾਣੀਆਂ ਵਿੱਚੋਂ ਹਿੱਸਾ ਮੰਗਣ ਦੇ ਨਾਲ-ਨਾਲ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਦਾ ਵਿਚਾਰ ਵੀ ਰੱਖਿਆ।ਅੱਜ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਿਸ ਕਰਕੇ ਕਿਸੇ ਹੋਰ ਨਾਲ ਇਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਮੁੜ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨਿਯਮਾਂ ਮੁਤਾਬਕ ਸੂਬੇ ਵਿੱਚ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਵਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਬਹੁਤੇ ਬਲਾਕ ਪਹਿਲਾਂ ਹੀ ਖਤਰੇ ਦੀ ਕਗਾਰ ਤੇ ਪਹੁੰਚ ਚੁੱਕੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹਾ...
ਸਿੱਖਿਆ ਕ੍ਰਾਂਤੀ ਤਹਿਤ ਐਨਟੀਸੀ 1 ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹੋਇਆ ਸ਼ਾਨਦਾਰ ਸਮਾਗਮ

ਸਿੱਖਿਆ ਕ੍ਰਾਂਤੀ ਤਹਿਤ ਐਨਟੀਸੀ 1 ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹੋਇਆ ਸ਼ਾਨਦਾਰ ਸਮਾਗਮ

Local
ਰਾਜਪੁਰਾ, 9 ਅਪ੍ਰੈਲ (ਦੀਪਕ ਕੁਮਾਰ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਨਟੀਸੀ 1 ਪ੍ਰਾਇਮਰੀ ਸਕੂਲ ਵਿਖੇ ਇੱਕ ਸ਼ਾਨਦਾਰ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉੱਤੇ ਮੁੱਖ ਮਹਿਮਾਨ ਵਜੋਂ ਪਹੁੰਚੀ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਸਕੂਲ ਵਿੱਚ ਨਵੇਂ ਤਰੀਕਿਆਂ ਨਾਲ ਪਾਠ ਪੜ੍ਹਾਏ ਜਾਣ ਦੇ ਉਦੇਸ਼ ਨਾਲ ਬਣਾਏ ਗਏ ਸਮਾਰਟ ਕਲਾਸਰੂਮ ਅਤੇ ਇੰਟਰੈਕਟਿਵ ਪੈਨਲ ਦਾ ਵੀ ਉਦਘਾਟਨ ਕੀਤਾ। ਇਹ ਨਵੀਂ ਤਕਨੀਕ ਵਿਦਿਆਰਥੀਆਂ ਦੀ ਸਿੱਖਣ ਦੀ ਯਾਤਰਾ ਨੂੰ ਹੋਰ ਰੁਚੀਕਰ ਅਤੇ ਪ੍ਰਭਾਵਸ਼ਾਲੀ ਬਣਾਏਗੀ।ਵਿਧਾਇਕਾ ਨੀਨਾ ਮਿੱਤਲ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮੰਚ 'ਤੇ ਆ ਕੇ ਬੱਚੀਆਂ ਨਾਲ ਗਿੱਧਾ ਵੀ ਪਾਇਆ ਅਤੇ ਸਮਾਗਮ ਦੀ ਰੌਣਕ ਵਧਾਈ। ਉਹਨਾਂ ਛੋਟੀਆਂ ਬੱਚੀਆਂ ਦੇ ਹੁਨਰ ਦੀ ਪ੍ਰਸੰਸਾ ਵੀ ਕੀਤੀ। ਪਿਆਰਾ ਸਿੰਘ ਸੀਐਚਟੀ ਸੈਂਟਰ ਐਨਟੀਸੀ 1 ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ...
ਖੇਤੀਬਾੜੀ ਬੁਨਿਆਦੀ ਢਾਂਚੇ ‘ਚ ਪੰਜਾਬ ਨੇ ਹਾਸਲ ਕੀਤਾ ਮੋਹਰੀ ਸਥਾਨ

ਖੇਤੀਬਾੜੀ ਬੁਨਿਆਦੀ ਢਾਂਚੇ ‘ਚ ਪੰਜਾਬ ਨੇ ਹਾਸਲ ਕੀਤਾ ਮੋਹਰੀ ਸਥਾਨ

Hot News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੀ ਸੁਹਿਰਦ ਨਿਗਰਾਨੀ ਹੇਠ ਪੰਜਾਬ ਸਰਕਾਰ, ਬਾਗਬਾਨੀ ਖੇਤਰ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਬਾਗਬਾਨੀ ਵਿਭਾਗ, ਜੋ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ਼.) ਲਾਗੂ ਕਰਨ ਲਈ ਨੋਡਲ ਏਜੰਸੀ ਵੀ ਹੈ, ਨੇ ਸ਼ੁੱਕਰਵਾਰ ਨੂੰ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਚੋਟੀ ਦੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਇੱਕ ਸੂਬਾ ਪੱਧਰੀ ਸੰਮੇਲਨ ਕਰਵਾਇਆ। ਇਸ ਸਮਾਗਮ ਵਿੱਚ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਸ੍ਰੀ ਮੁਹੰਮਦ ਤਇਆਬ, ਸਕੱਤਰ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ, ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਜੁਲਾਈ 2020 ਵਿੱਚ ਸ਼ੁਰੂ ਕੀਤੀ ਗਈ ਏ.ਆਈ.ਐਫ਼. ਸਕੀਮ ਦਾ ਉਦੇਸ਼ ਖੇਤੀਬਾੜੀ ਅਤੇ ਬਾਗਬ...
ਡਿਜੀਟਲ ਹੋ ਗਿਆ ਪੰਜਾਬ ਦੇ ਕਿਰਤ ਵਿਭਾਗ

ਡਿਜੀਟਲ ਹੋ ਗਿਆ ਪੰਜਾਬ ਦੇ ਕਿਰਤ ਵਿਭਾਗ

Hot News
ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵਲੋਂ ਮਜਦੂਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹੁਣ ਲੇਬਰ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰ ਵਲੋਂ ਕਿਰਤ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਰ ਇਕ ਕਿਰਤ ਕਰਨ ਵਾਲੇ ਵਿਅਕਤੀ ਨੂੰ ਇਸਦਾ ਸਹੀ ਲਾਭ ਦੇਣ ਲਈ ਸਾਰੀਆਂ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ। ਹੁਣ ਸਾਰੀਆਂ ਸੇਵਾਵਾਂ ਦਾ ਲਾਭ ਲੈਣ ਲਈ https://pblabour.gov.in ਵੈਬਸਾਈਟ 'ਤੇ ਅਪਲਾਈ ਕੀਤਾ ਜਾ ਸਕਦਾ ਹੈ। ਇਸ ਵੈਬਸਾਈਟ 'ਤੇ ਸਾਰੀਆਂ ਸੇਵਾਵਾਂ ਬਾਰੇ ਹਰ ਤਰਾਂ ਦੀ ਜਾਣਕਾਰੀ ਵੀ ਮੁਹਈਆ ਕਰਵਾਈ ਗਈ ਹੈ।...
ਭਗਵੰਤ ਮਾਨ ਦੇ ਘਰ ‘ਤੇ ਚੋਣ ਕਮਿਸ਼ਨ ਦੀ ਰੇਡ : ਆਪ ਆਗੂਆਂ ਨੇ ਘੇਰੀ ਭਾਜਪਾ

ਭਗਵੰਤ ਮਾਨ ਦੇ ਘਰ ‘ਤੇ ਚੋਣ ਕਮਿਸ਼ਨ ਦੀ ਰੇਡ : ਆਪ ਆਗੂਆਂ ਨੇ ਘੇਰੀ ਭਾਜਪਾ

Breaking News
ਨਵੀਂ ਦਿੱਲੀ, 30 ਜਨਵਰੀ : ਚੋਣ ਕਮਿਸ਼ਨ ਅਤੇ ਦਿੱਲੀ ਪੁਲੀਸ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੱਲੀ ਸਥਿੱਤ ਘਰ 'ਤੇ ਰੇਡ ਕੀਤੀ। ਇਸ ਰੇਡ ਖਿਲਾਫ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਾਏ ਕਿ ਦਿੱਲੀ ਚੋਣਾ ਵਿਚ ਹਾਰ ਰਹੀ ਭਾਜਪਾ ਕੋਝੀਆਂ ਚਾਲਾਂ 'ਤੇ ਉੱਤਰ ਆਈ ਹੈ। ਭਗਵੰਤ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਦੀ ਪੁਲੀਸ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ ਅਤੇ ਭਾਜਪਾ ਦੇ ਹੁਕਮਾਂ 'ਤੇ ਹੀ ਕੰਮ ਕਰ ਰਹੇ ਹਨ।ਚੋਣ ਕਮਿਸ਼ਨ ਦੇ ਅਧਿਕਾਰੀ ਅਤੇ ਦਿੱਲੀ ਪੁਲੀਸ ਅੱਜ ਜਦੋਂ ਭਗਵੰਤ ਸਿੰਘ ਮਾਨ ਦੀ ਕਪੂਰਥਲਾ ਹਾਊਸ ਵਿਖੇ ਰਿਹਾਇਸ਼ 'ਤੇ ਪਹੁੰਚੇ ਤਾਂ ਹੰਗਾਮਾ ਹੋ ਗਿਆ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦੀਆਂ ਕੋਝੀਆਂ ਚਾਲਾਂ ਖਿਲਾਫ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਰੇਡ ਖਿਲਾਫ ਟਵੀਟ ਕੀਤਾ ਹੈ ਕਿ ਅੱਜ ਦਿੱਲੀ ਪੁਲੀਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀ ਜੇ ਪੀ ਵਾਲੇ ਸ਼ਰੇਆਮ ਪੈਸੇ ਵੰਡ ਰਹੇ ਨ, ਪਰ ਦਿੱਲੀ ਪੁਲੀਸ ਤੇ ਚੋ...
ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

Breaking News
ਨਵੀਂ ਦਿੱਲੀ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਦੌਰਾਨ ਵਿਸ਼ਵਾਸ਼ ਨਗਰ ਹਲਕੇ ਵਿਚ ਰੋਡ ਸ਼ੋਅ ਕੀਤਾ। ਇਸ ਮੌਕੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ 'ਤੇ ਜੋਰ ਦਿੱਤਾ ਹੈ ਅਤੇ ਭਰਿਸ਼ਟਾਚਾਰ ਮੁਕਤ ਪ੍ਰਸਾਸਨ ਦਿੱਤਾ ਹੈ, ਜਦਕਿ ਹੋਰ ਪਾਰਟੀਆਂ ਦੀਆਂ ਸਰਕਾਰਾਂ ਲੋਕਾਂ ਨੂੰ ਲਾਰਿਆਂ ਤੋਂ ਵੱਧ ਕੁੱਝ ਨਹੀਂ ਦੇ ਸਕਦੀਆਂ।ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਹਲਕਾ ਜੰਗਪੁਰਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਲੋਕਾਂ ਦੀ ਕੀਤੀ ਹੋਈ ਸੇਵਾ ਕਿਸੇ ਤੋਂ ਭੁੱਲੀ ਹੋਈ ਨਹੀ਼। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਭਾਜਪਾ ਵਲੋਂ ਕੇਜਰੀਵਾਲ ਸਿਸੋਦੀਆ ਜੋੜੀ ਤੋ...