
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ ਬਣਦਾ ਹਿੱਸਾ ਦੇਣ ਦੀ ਮੰਗ
ਨਵੀਂ ਦਿੱਲੀ, 9 ਜੁਲਾਈ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਧ ਦਰਿਆ ਦੇ ਪਾਣੀਆਂ ਵਿੱਚੋਂ ਹਿੱਸਾ ਮੰਗਣ ਦੇ ਨਾਲ-ਨਾਲ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਦਾ ਵਿਚਾਰ ਵੀ ਰੱਖਿਆ।ਅੱਜ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਿਸ ਕਰਕੇ ਕਿਸੇ ਹੋਰ ਨਾਲ ਇਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਮੁੜ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨਿਯਮਾਂ ਮੁਤਾਬਕ ਸੂਬੇ ਵਿੱਚ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਵਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਬਹੁਤੇ ਬਲਾਕ ਪਹਿਲਾਂ ਹੀ ਖਤਰੇ ਦੀ ਕਗਾਰ ਤੇ ਪਹੁੰਚ ਚੁੱਕੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹਾ...