ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ ”ਸੱਚ ਅਤੇ ਜਮਹੂਰੀਅਤ ਦੀ ਜਿੱਤ” ਦਾ ਮਨਾਇਆ ਜਸ਼ਨ
ਚੰਡੀਗੜ੍ਹ, 13 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ। 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ ਇਸ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਆਪਣੇ ਐਕਸ ਅਕਾਉਂਟ 'ਤੇ ਪੋਸਟ ਕੀਤਾ ਕਿ "ਆਖ਼ਿਰ ਸੱਚਾਈ ਦੀ ਹੋਈ ਜਿੱਤ... 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ... ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ"।
'ਆਪ' ਪੰਜਾਬ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਕੇਜਰੀਵਾਲ ਦੀ ਜ਼ਮਾਨਤ ਦਾ ਜਸ਼ਨ ਮਨਾਇਆ, ਮਿਠਾਈਆਂ ਵੰਡੀਆਂ ਅਤੇ ਢੋਲ ਦੀ ਥਾਪ' ਤੇ ਭੰਗੜਾ ਕੀਤਾ। ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਡਾ. ਬਲਬੀਰ ਵੀ ਪਾਰਟੀ ਵਲੰਟੀਅਰਾਂ ਅਤੇ ਵਰਕਰਾਂ ਨਾਲ ਜਸ਼ਨ ਵਿੱਚ ਸ਼ਾਮਲ ਹੋਏ। ਸੰਸਦ ਮੈਂਬਰ ਮਲਵਿੰਦ...








