ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ
ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ।
ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾ...







