ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
ਹੁਸ਼ਿਆਰਪੁਰ, 14 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ।
ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ।
ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤਾ ...







