ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ
ਬਰਨਾਲਾ, 4 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ 'ਚ 'ਆਪ' ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ 'ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ 'ਤੇ ਜ਼ੋਰਦਾਰ ਹਮਲੇ ਕੀਤੇ।
ਮਾਨ ਨੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਲੋਕਾਂ ਵੱਲੋਂ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ, "ਮੈਨੂੰ ਆਪਣੇ ਸ਼ੁਰੂਆਤੀ ਦਿਨ ਯਾਦ ਹਨ ਜਦੋਂ ਮੈਂ ਇੱਥੇ ਆਪਣੇ ਪਰਫਾਰਮੈਂਸ ਲਈ ਆਇਆ ਕਰਦਾ ਸੀ ਅਤੇ ਆਪਣੀ ਪਹਿਲੀ ਚੋਣ ਦੌਰਾਨ ਵੀ। ਅੱਜ ਲੋਕਾਂ ਵਿੱਚ ਨੇਤਾਵਾਂ ਪ੍ਰਤੀ ਨਫ਼ਰਤ ਭਰ ਗਈ ਹੈ, ਫਿਰ ਵੀ ਤੁਸੀਂ ਫੁੱਲਾਂ ਦੀ ਵਰਖਾ ਕਰ ਰਹੇ ਹੋ।
ਮਾਨ ਨੇ ਕਿਹਾ ਕਿ ਪਹਿਲਾਂ ਉਹ ਬਰਨਾਲਾ ਦੇ ਭਗਤ ਸਿੰਘ ਚੌਕ ਵਿੱਚ ਵੋਟਾਂ ਮੰਗਣ ਅਤੇ ਚੋਣ ਵਾਅਦੇ ਸਾਂਝੇ ਕਰਨ ਲਈ ਆਉਂਦੇ ਸਨ। ਅੱਜ ਉਨ੍ਹਾਂ ‘ਆਪ’ ਸਰਕਾਰ ਦੀਆਂ ਪਿਛਲੇ ਢਾਈ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕੀਤੀ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀ ਕਾਰਗੁਜ਼ਾਰੀ ਦੇ ਆਧਾਰ ’...






