ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ।
ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉ...








