
ਅੰਮ੍ਰਿਤਸਰ ‘ਚ ਵੀ ਬਣ ਗਿਆ ਆਪ ਦਾ ਮੇਅਰ
ਅੰਮ੍ਰਿਤਸਰ, 27 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਵਿੱਚ ਮੇਅਰ ਦਾ ਅਹੁਦਾ ਜਿੱਤ ਕੇ ਇੱਕ ਮਹੱਤਵਪੂਰਨ ਰਾਜਨੀਤਕ ਪ੍ਰਾਪਤੀ ਹਾਸਲ ਕੀਤੀ। ਜਤਿੰਦਰ ਸਿੰਘ ਮੋਤੀਆ ਭਾਟੀਆ ਨੂੰ ਮੇਅਰ, ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਚੁਣਿਆ ਗਿਆ।ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਇਸ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਤਿੰਨੇ ਅਹੁਦੇ ਹਾਸਲ ਕਰਕੇ ਅੰਮ੍ਰਿਤਸਰ ਨਗਰ ਨਿਗਮ ਜਿੱਤਣ 'ਤੇ ਤੁਹਾਨੂੰ ਸਾਰਿਆਂ ਨੂੰ ਦਿਲੀ ਵਧਾਈ। ਇਹ ਪਾਰਟੀ ਲਈ ਮਾਣ ਦਾ ਪਲ ਹੈ ਅਤੇ ਸਮਰਪਣ ਨਾਲ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ।ਪ੍ਰੈੱਸ ਕਾਨਫਰੰਸ ਵਿੱਚ ਅਮਨ ਅਰੋੜਾ ਨੇ ਕਿਹਾ, "ਅੱਜ ਆਮ ਆਦਮੀ ਪਾਰਟੀ ਨੂੰ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸਾਡੀ ਟੀਮ ਅੰਮ੍ਰਿਤਸਰ ਨੂੰ ਇੱਕ ਸੁੰਦਰ ਅਤੇ ਵਿਕਸਿਤ ਸ਼ਹਿਰ ਵਿੱਚ ਬਦਲਣ ਲਈ ਤੁਰੰਤ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਨਿਗਮ ਚੋਣਾਂ ਦੌਰਾਨ ਸਾਡੇ ਮੈਨੀਫੈਸਟੋ ਵਿੱਚ ਦਿੱਤੀਆਂ ਗ...