
ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਟੀਮਾਂ ਗਠਿਤ: ਖੁੱਡੀਆਂ
ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ।
ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ।
ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿ...