
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੀ ਪੜਚੋਲ ਦੀਆਂ ਹਦਾਇਤਾਂ
ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਕ ਵਿਸ਼ੇਸ਼ ਮੀਟਿੰਗ ਵਿਚ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਨੀਤੀ ਢਾਂਚੇ ਦੇ ਹਰ ਪੱਖ ਨੂੰ ਚੰਗੀ ਤਰਾਂ ਵਿਚਾਰਿਆ ਜਾਵੇ ਅਤੇ ਪੰਜਾਬ ਵਿਚ ਕਿਸਾਨਾਂ ਲਈ ਮੰਡੀਕਰਨ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨ ਕੀਤੇ ਜਾਣ।ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਇਸ ਲਈ ਕਿਸਾਨਾਂ ਦੇ ਹਿੱਤਾਂ ਦੀ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਲਈ ਖੇਤੀ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਪੰਜਾਬ ਵਿਚ ਮੰਡੀਕਰਨ ਦੇ ਸੁਖਾਵੇਂ ਮਹੌਲ...