ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ
ਚੰਡੀਗੜ੍ਹ / ਜਲੰਧਰ- ਸਤੰਬਰ 19-- 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਆਗੂ, ਚੁਨੀ ਲਾਲ ਭਗਤ ਆਪਣੇ ਪਿੱਛੇ ਨੈਤਿਕ ਸ਼ਾਸਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਡੂੰਘੀ ਸਾਂਝ ਅਤੇ ਸਾਦਗੀ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਗੁਜ਼ਾਰੇ ਜੀਵਨ ਦੀ ਵਿਰਾਸਤ ਛੱਡ ਗਏ ਹਨ।
ਆਪਣੇ ਦਹਾਕਿਆਂ ਲੰਬੇ ਸਿਆਸੀ ਸਫ਼ਰ ਦੌਰਾਨ, ਚੁਨੀ ਲਾਲ ਭਗਤ ਨਿਮਰਤਾ ਅਤੇ ਲੋਕ-ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਤੋਂ ਪ੍ਰੇਰਿਤ ਰਹੇ। ਸਾਧਾਰਣ ਸ਼ੁਰੂਆਤ ਤੋਂ ਸੂਬੇ ਵਿੱਚ ਅਹਿਮ ਲੀਡਰਸ਼ਿਪ ਦੇ ਅਹੁਦਿਆਂ ਤੱਕ ਪਹੁੰਚਣ ਵਾਲੇ ਚੁਨੀ ਲਾਲ ਭਗਤ ਨੇ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੰਭਾਲ ਵਰਗੇ ਅਹਿਮ ਵਿਭਾਗਾਂ ਦੀ ਕਮਾਨ ਸੰਭਾਲੀ ਅਤੇ ਹਮੇਸ਼ਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਆਪਣੇ ਖਾਸ ਸ਼ਾਂਤ ਅ...








